JALANDHAR WEATHER

ਲੋਕਤੰਤਰ ਵਿਚ ਮਨਮਰਜੀ ਨਹੀਂ ਚੱਲਦੀ- ਮੁੱਖ ਮੰਤਰੀ ਭਗਵੰਤ ਮਾਨ

ਨਵੀਂ ਦਿੱਲੀ, 5 ਮਈ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਤੋ ਬਾਅਦ ਬਾਗੀ ਹੋਏ ਸੰਸਦ ਮੈਬਰਾਂ ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਨਮਰਜੀ ਨਹੀਂ ਚੱਲਦੀ ਅਤੇ ਇਹ ਲੋਕਤੰਤਰ ਦਾ ਮਜ਼ਾਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਅਜਿਹੀ ਗੱਦਾਰੀ ਨਹੀਂ ਚੱਲੇਗੀ ਅਤੇ ਰਾਘਵ ਚੱਢਾ 21 ਪਰਚਿਆਂ ਦੀ ਧਮਕੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਸੰਵਿਧਾਨ ਦੀ ਹੱਤਿਆ ਹੋਈ ਹੈ ਅਤੇ ਪੰਜਾਬੀ ਆਕੜ ਨਹੀਂ ਸਹਿੰਦੇ। ਉਨ੍ਹਾਂ ਕਿਹਾ ਕਿ ਜੇਕਰ ਆਕੜ ਕੀਤੀ ਤਾਂ 5 ਵੱਧ ਤਾਕਤ ਨਾਲ ਜਵਾਬ ਦਵਾਂਗੇ। ਉਹਨਾ ਕਿਹਾ ਕਿ ਜੇਕਰ ਉਹ ਭਾਜਪਾ ਵਿੱਚ ਚਲੇਗੇ ਤਾਂ ਇਸਦਾ ਮਤਲਬ ਇਹ ਨਹੀਂ ਕਿ ਉਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ