ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਸਜਾਇਆ ਗਿਆ
ਅੰਮ੍ਰਿਤਸਰ, 5 ਮਈ (ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਗੁਰੂ ਭਰੋਸੇ ਨਾਲ ਸਿੱਖੀ ਪ੍ਰਚਾਰ ਦੀ ਵੱਡੀ ਸੇਵਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਪਰਜਿੰਦਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਤਿੰਦਰਪਾਲ ਸਿੰਘ ਕਾਦੀਆਂ ਤੇ ਜਸਬੀਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ।
;
;
;
;
;
;
;
;