JALANDHAR WEATHER

ਅੰਮ੍ਰਿਤਸਰ ਧਮਾਕੇ ਲਈ ਕੇਂਦਰ, ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ- ਡਾ.ਵੇਰਕਾ

ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕੇ ਦੇ ਜ਼ਿੰਮੇਵਾਰ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਪੰਜਾਬ ਪੁਲਿਸ ਵੀ ਹੈ। ਇਹ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਧਮਾਕੇ ਵਾਲੀ ਜਗ੍ਹਾ ’ਤੇ ਪੁੱਜ ਕੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ’ਤੇ ਸਵਾਲੀਆ ਨਿਸ਼ਾਨ ਹੈ ਕਿ ਦੇਸ਼ ਦੀ ਰੱਖਿਆ ਕਰਨ ਵਾਲੀ ਭਾਰਤੀ ਫੌਜ ਦੀ ਮੁੱਖ ਛਾਉਣੀ ਦੇ ਬਾਹਰ ਇਹੋ ਜਿਹਾ ਧਮਾਕਾ ਹੋਣਾ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਬੰਗਾਲ ਦੀ ਤਰਜ਼ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦਹਿਲਿਆ ਤਾਂ ਪੂਰਾ ਦੇਸ਼ ਦਹਿਲੇਗਾ। ਇਸ ਨੂੰ ਬੰਗਾਲ ਨਾ ਸਮਝਣਾ। ਪੰਜਾਬ ਕੇ ਲੋਕ ਨਾ ਤੇ ਪਾਕਿਸਤਾਨ ਤੋਂ ਡਰੇ ਤੇ ਨਾ ਹੀ ਅੱਤਵਾਦ ਤੋਂ ਡਰੇ ਹਨI

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ