ਸੁਪਰੀਮ ਕੋਰਟ ’ਚ ਵਧੇਗੀ ਜੱਜਾਂ ਦੀ ਗਿਣਤੀ
ਨਵੀਂ ਦਿੱਲੀ, 6 ਅਪ੍ਰੈਲ- ਕੇਂਦਰੀ ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਸੰਸਦ ਦੇ ਅਗਲੇ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰੇਗੀ।
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਇਸ ਸਮੇਂ ਚੀਫ਼ ਜਸਟਿਸ ਸਮੇਤ 33 ਜੱਜਾਂ ਦੀ ਇਕ ਨਿਸ਼ਚਿਤ ਗਿਣਤੀ ਹੈ। ਸਰਕਾਰ ਇਸ ਗਿਣਤੀ ਵਿਚ ਚਾਰ ਨਵੇਂ ਜੱਜਾਂ ਨੂੰ ਜੋੜਨਾ ਚਾਹੁੰਦੀ ਹੈ। ਇਸ ਲਈ ਇਕ ਬਿੱਲ ਸੰਸਦ ਦੇ ਅਗਲੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ।
ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ 1956 ਦੇ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਸੰਵਿਧਾਨ ਦੇ ਅਨੁਛੇਦ 124(1) ਦੇ ਤਹਿਤ, ਸੰਸਦ ਕੋਲ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵਧਾਉਣ ਦੀ ਸ਼ਕਤੀ ਹੈ। ਕਾਨੂੰਨ ਲਾਗੂ ਹੋਣ ਤੋਂ ਬਾਅਦ, ਸੁਪਰੀਮ ਕੋਰਟ ਕਾਲਜੀਅਮ ਨਵੇਂ ਜੱਜਾਂ ਦੇ ਨਾਮ ਸਰਕਾਰ ਨੂੰ ਭੇਜੇਗਾ।
;
;
;
;
;
;
;
;