JALANDHAR WEATHER

ਯੂਥ ਅਕਾਲੀ ਦਲ 'ਵਾਰਸ ਪੰਜਾਬ ਦੇ' ਦੇ ਪ੍ਰਧਾਨ ਭਾਈ ਕਾਦੀਆਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਥੀਆਂ ਸਮੇਤ ਹੋਏ ਨਤਮਸਤਕ

ਅੰਮ੍ਰਿਤਸਰ, 6 ਮਈ (ਜਸਵੰਤ ਸਿੰਘ ਜੱਸ)- ਅਕਾਲੀ ਦਲ ' ਵਾਰਿਸ ਪੰਜਾਬ ਦੇ' ਵੱਲੋਂ ਪਾਰਟੀ ਦੇ ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ ਅਤੇ ਹੋਰ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਯੂਥ ਅਕਾਲੀ ਵਰਕਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦਾ ਯੂਥ ਵਿੰਗ ਦਾ ਜਥੇਬੰਦਕ ਢਾਂਚਾ ਜਲਦ ਸਥਾਪਤ ਕੀਤਾ ਜਾਵੇਗਾ ਅਤੇ ਪਾਰਟੀ ਦਾ ਯੂਥ ਵਿੰਗ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਚੜਦੀ ਕਲਾ ਲਈ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਭਾਈ ਪਰਮਜੀਤ ਸਿੰਘ ਜੌਹਲ, ਸ਼ਮਸ਼ੇਰ ਸਿੰਘ ਪਧਰੀ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ