JALANDHAR WEATHER

ਨੀਟ ਪ੍ਰੀਖਿਆ ਮਾਮਲਾ, ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ

ਨਵੀਂ ਦਿੱਲੀ, 13 ਮਈ- ਫ਼ੈਡਰੇਸ਼ਨ ਆਫ਼ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਅੱਜ ਨੀਟ ਯੂ.ਜੀ. 2026 ਪ੍ਰੀਖਿਆ ਰੱਦ ਕਰਨ ਸੰਬੰਧੀ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਦੁਬਾਰਾ ਪ੍ਰੀਖਿਆ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਨੇ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਦੇ ਕੰਮਕਾਜ ਤੋਂ ਵਿਸ਼ਵਾਸ ਉੱਠ ਗਿਆ ਹੈ। ਇਸ ਲਈ ਮੌਜੂਦਾ ਗਵਰਨਿੰਗ ਬਾਡੀ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ।

ਇਸ ਦੌਰਾਨ ਮਾਮਲੇ ਦੀ ਜਾਂਚ ਕਰ ਰਹੀ ਸੀ.ਬੀ.ਆਈ. ਮਹਾਰਾਸ਼ਟਰ ਦੇ ਨਾਸਿਕ ਪਹੁੰਚੀ ਅਤੇ ਦੋਸ਼ੀ ਸ਼ੁਭਮ ਖੈਰਨਾਰ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਰਾਜਸਥਾਨ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਪਹਿਲੇ ਸਾਲ ਦੇ ਬੀ.ਏ.ਐਮ.ਐਸ. ਵਿਦਿਆਰਥੀ ਨੂੰ ਵੀ ਹਿਰਾਸਤ ਵਿਚ ਲਿਆ ਹੈ।

ਐਨ.ਟੀ.ਏ. ਨੇ ਪੇਪਰ ਲੀਕ ਹੋਣ ਤੋਂ ਬਾਅਦ 12 ਮਈ ਨੂੰ ਨੀਟ ਪ੍ਰੀਖਿਆ ਰੱਦ ਕਰ ਦਿੱਤੀ ਸੀ। ਏਜੰਸੀ ਨੇ ਮੰਨਿਆ ਕਿ ਬੇਨਿਯਮੀਆਂ ਹੋਈਆਂ ਸਨ। ਪ੍ਰੀਖਿਆ 3 ਮਈ ਨੂੰ ਹੋਈ ਸੀ ਅਤੇ 22.79 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ