ਸੰਗਰੂਰ ਵਿਚ ਬਾਰਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਮਾਰੀ ਬਾਜ਼ੀ, 9 ਲੜਕੀਆਂ ਨੇ ਮੈਰਿਟ ਸੂਚੀ ਵਿਚ ਬਣਾਇਆ ਸਥਾਨ
ਸੰਗਰੂਰ 13 ਮਈ, (ਧੀਰਜ ਪਸੋਰੀਆ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਦੇ ਬਾਰਵੀਂ ਜਮਾਤ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਇਸ ਨਤੀਜੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ 9 ਲੜਕੀਆਂ ਨੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਜ਼ਿਲ੍ਹੇ ਦੇ ਸਿਰਫ 2 ਲੜਕੇ ਹੀ ਮੈਰਿਟ ਸੂਚੀ ਵਿਚ ਆਏ ਹਨ।
ਸਰਕਾਰੀ ਸਕੈਂਡਰੀ ਸਕੂਲ ਲਹਿਲ ਕਲਾਂ ਦੀ ਵਿਦਿਆਰਥਣ ਗੁਰਮੀਤ ਕੌਰ 98.4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਅੱਵਲ ਆਈ ਹੈ। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੂਡੀਆਂ ਦਾ ਸੁਰਿੰਦਰ ਸਿੰਘ 98. 4 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਜੇ ਸਥਾਨ ਤੇ ਆਇਆ ਹੈ। ਇਸੇ ਤਰ੍ਹਾਂ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਜਸਪ੍ਰੀਤ ਸਿੰਘ ਨੇ 98 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
;
;
;
;
;
;
;
;