JALANDHAR WEATHER

ਜਲੰਧਰ ਵਿਚ ਛਾਏ ਕਾਲੇ ਬੱਦਲ, ਕਈ ਇਲਾਕਿਆਂ ਵਿਚ ਬਿਜਲੀ ਬੰਦ

ਜਲੰਧਰ, 13 ਮਈ (ਦਵਿੰਦਰ)- ਜਲੰਧਰ ਵਿਚ ਭਾਰੀ ਗਰਮੀ ਤੋਂ ਬਾਅਦ ਮੌਸਮ ਬਦਲ ਗਿਆ ਹੈ। ਸ਼ਾਮ ਨੂੰ ਕਾਲੇ ਬੱਦਲ ਛਾਏ ਰਹੇ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਹਲਕੀ ਬਾਰਿਸ਼ ਨਾਲ ਗਰਮੀ ਤੋਂ ਰਾਹਤ ਮਿਲੀ ਹੈ।

ਕਈ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ 24 ਤੋਂ 48 ਘੰਟਿਆਂ ਵਿਚ ਤੇਜ਼ ਹਵਾਵਾਂ ਅਤੇ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ