JALANDHAR WEATHER

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਬੈਲਟ ਪੇਪਰਾਂ ਰਾਹੀਂ ਹੋਣਗੀਆਂ

ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਇਸ ਵਾਰ ਵੱਡਾ ਫੈਸਲਾ ਲੈਂਦਿਆਂ 26 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਈ.ਵੀ.ਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਉਣ ਦਾ ਫੈਸਲਾ ਕੀਤਾ ਹੈI
ਇਹ ਜਾਣਕਾਰੀ ਸਾਂਝੀ ਕਰਦਿਆਂ ਐਸ.ਡੀ.ਐਮ ਅਜਨਾਲਾ-ਕਮ-ਚੋਣ ਰਿਟਰਨਿੰਗ ਅਧਿਕਾਰੀ ਡਾ: ਚਾਰੂਮਿਤਾ ਨੇ ਦੱਸਿਆ ਕਿ ਚੋਣਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ I

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ I ਇਸ ਮੌਕੇ ਤਹਿਸੀਲਦਾਰ-ਕਮ-ਸਹਾਇਕ ਚੋਣ ਰਿਟਰਨਿੰਗ ਅਧਿਕਾਰੀ ਜਗਸੀਰ ਸਿੰਘ ਮਿੱਤਲ ਵੀ ਮੌਜੂਦ ਸਨ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ