JALANDHAR WEATHER

ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਾਦਸਾ, ਦੋ ਦੀ ਮੌਤ

ਹਿਮਾਚਲ ਪ੍ਰਦੇਸ਼ (ਮੰਡੀ), 14 ਮਈ (ਸੁਭਾਗ ਗੌਹਰ)- ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਲੋਕਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਮੈਡੀਕਲ ਕਾਲਜ ਨੇਰ ਚੌਕ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦਾ ਪੋਸਟਮਾਰਟਮ ਕਮਿਊਨਿਟੀ ਹੈਲਥ ਸੈਂਟਰ ਜੰਜੇਹਲੀ ਵਿਖੇ ਕੀਤਾ ਜਾ ਰਿਹਾ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ 10,000 ਰੁਪਏ ਅਤੇ ਜ਼ਖਮੀਆਂ ਨੂੰ 5,000 ਰੁਪਏ ਦੀ ਤੁਰੰਤ ਰਾਹਤ ਦਿੱਤੀ ਗਈ ਹੈ। ਐਸਡੀਐਮ ਥੁਨਾਗ ਸੰਜੀਤ ਸ਼ਰਮਾ ਨੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ