JALANDHAR WEATHER

ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ ਉਥੇ ਵਧਿਆ ਜ਼ੁਰਮ- ਹਰਪਾਲ ਚੀਮਾ

ਚੰਡੀਗੜ੍ਹ, 14 ਮਈ (ਅਜਾਇਬ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਕਰ ਦੌਰਾਨ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਹਨ ਉਥੇ ਕਰਾਇਮ ਰੇਟ ਪੰਜਾਬ ਨਾਲੋਂ ਕਿਤੇ ਵੱਧ ਹੈ। ਹਰਪਾਲ ਸਿੰਘ ਚੀਮਾ ਨੇ ਇਸ ਸਬੰਧੀ ਖੁਲਾਸਾ ਕਰਦਿਆਂ ਕਿਹਾ ਕਿ ਅੱਜ ਦਿੱਲੀ ਕਰਾਇਮ ਰੇਟ ਵਿੱਚ ਸਭ ਤੋਂ ਅੱਗੇ ਹੈ ,ਜਦ ਕਿ ਭਾਰਤੀ ਜਨਤਾ ਪਾਰਟੀ ਵਾਲੇ ਰਾਜ ਗੁਜਰਾਤ ਜਿੱਥੇ ਬੀਜੇਪੀ ਪਿਛਲੇ 30 ਸਾਲਾਂ ਤੋਂ ਸੱਤਾ ਤੇ ਕਾਬਜ਼ ਹੈ ਦੂਜੇ ਨੰਬਰ ਤੇ ਕ੍ਰਾਈਮ ਰੇਟ ਵਿਚ ਆਉਂਦੀ ਹੈ।

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਹਰਿਆਣਾ ਵੀ ਕਰਾਈਮ ਰੇਟ ਵਿਚ ਤੀਜੇ ਨੰਬਰ ਤੇ ਖੜਾ ਹੈ, ਜਦਕਿ ਪੰਜਾਬ ਕਾਫੀ ਪਿੱਛੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਬਾਰਡਰ ਸੂਬਾ ਹੋਣ ਦੇ ਨਾਤੇ ਪੰਜਾਬ ਵਿੱਚ ਕਾਫੀ ਸ਼ਾਂਤੀ ਹੈ। ਚੀਮਾ ਨੇ ਕਿਹਾ ਕਿ ਗੈਂਗਸਟਰ-ਵਾਦ ਅਤੇ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਗਈ ਹੈ ਉਹ ਸਫਲਤਾ ਪੂਰਵਕ ਚਲ ਰਹੀ ਹੈ। ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਹੋ ਰਹੀਆਂ ਮਿਊਸੀਪਲ ਕਮੇਟੀ ਦੀਆਂ ਚੋਣਾਂ ਪ੍ਰਤੀ ਬੀਜੇਪੀ ਵਲੋਂ ਬੈਲਟ ਪੇਪਰ ਤੇ ਉਠਾਏ ਜਾ ਰਹੀ ਨੁਕਤਾ-ਚੀਨੀ ਤੇ ਗੱਲ ਕਰਦਿਆਂ ਕਿਹਾ ਕਿ ਬੀਜੇਪੀ ਨੂੰ ਉਮੀਦਵਾਰ ਹੀ ਨਹੀਂ ਲੱਭ ਰਹੇ ਜਿਸ ਕਰਕੇ ਉਹ ਇਸ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਵਿਦੇਸ਼ ਨੀਤੀ ਬਿਲਕੁਲ ਫਲਾਪ ਹੋ ਚੁੱਕੀ ਹੈ ਜਿਸ ਨਾਲ ਦੇਸ਼ ਦੀ ਆਰਥਿਕ ਵਿਵਸਥਾ ਤੇ ਵੀ ਵੱਡਾ ਅਸਰ ਪੈ ਰਿਹਾ। ਉਹਨਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਸ਼ਹਿਰ ਜਿਸ ਨੂੰ ਬਿਊਟੀਫੁਲ ਸ਼ਹਿਰ ਦੇ ਨਾਮ ਨਾਲ ਵੀ ਪੁਕਾਰਿਆ ਜਾਂਦਾ ਸੀ ਅੱਜ ਇੱਥੇ ਵੀ ਕਰਾਈਮ ਰੇਟ ਪੰਜਾਬ ਨਾਲੋਂ ਵੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ