ਭਾਜਪਾ ਪੰਜਾਬ ਵਲੋਂ ਨਗਰ ਨਿਗਮ , ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 14 ਮਈ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮਨਜ਼ੂਰੀ ਨਾਲ ਨਗਰ ਨਿਗਮ ਅਬੋਹਰ ਦੀਆਂ ਚੋਣਾਂ ਲਈ 39 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲਈ 28, ਨਗਰ ਨਿਗਮ ਬਰਨਾਲਾ ਚੋਣਾਂ ਲਈ 26 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਇਸੇ ਤਰਾਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮਨਜ਼ੂਰੀ ਨਾਲ ਨਗਰ ਕੌਂਸਲ ਫ਼ਤਹਿਗੜ੍ਹ ਚੂੜੀਆਂ ਚੋਣਾਂ ਲਈ 11, ਨਗਰ ਕੌਂਸਲ ਜ਼ੀਰਾ ਚੋਣਾਂ ਲਈ 16 ਅਤੇ ਨਗਰ ਕੌਂਸਲ ਸੁਜਾਨਪੁਰ ਚੋਣਾਂ ਲਈ 12 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
;
;
;
;
;
;