ਸੁਨਾਮ ਚ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਨੂੰ ਲੈਕੇ ਅੱਜ ਨਾਮਜ਼ਦਗੀ ਪੱਤਰ ਭਰਨ ਦੇ ਦੂਜੇ ਦਿਨ 3 ਵਜੇ ਤੱਕ 5 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਕਾਗਜ਼ ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਕੋਲ ਦਾਖ਼ਲ ਕਰਵਾਏ ਗਏ। ਜਿਨ੍ਹਾਂ ਚੋਂ ਆਮ ਆਦਮੀ ਪਾਰਟੀ ਵਲੋਂ ਸੰਨੀ ਕਾਂਸਲ ਪੁੱਤਰ ਸੁਰਿੰਦਰ ਕਾਂਸਲ, ਆਮ ਆਦਮੀ ਪਾਰਟੀ ਦੇ ਹੀ ਸਸ਼ੀ ਬਾਲਾ ਪਤਨੀ ਕਿਸ਼ੋਰ ਚੰਦ ਅਤੇ ਅਲਕਾ ਜੁਨੇਜਾ ਪਤਨੀ ਮੁਕੇਸ਼ ਜੁਨੇਜਾ ਜਦੋਂ ਕਿ ਆਮ ਆਦਮੀ ਪਾਰਟੀ ਦੇ ਯਾਦਵਿੰਦਰ ਸਿੰਘ ਨਿਰਮਾਣ ਪੁੱਤਰ ਸੁਰਜੀਤ ਸਿੰਘ ਅਤੇ ਹਰਦੀਪ ਕੌਰ ਪਤਨੀ ਯਾਦਵਿੰਦਰ ਸਿੰਘ ਨਿਰਮਾਣ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਿੱਤੇ।
;
;
;
;
;
;
;