JALANDHAR WEATHER

ਸਫਾਈ ਸੇਵਕਾਂ ਦੇ ਧਰਨੇ ‘ਚ ਵਿਧਾਇਕ ਖਹਿਰਾ ਹੋਏ ਸ਼ਾਮਿਲ

ਭੁਲੱਥ (ਕਪੂਰਥਲਾ), 14 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਦੇ ਚੱਲਦਿਆਂ ਲਗਾਏ ਧਰਨੇ ਵਿਚ ਅੱਜ ਨੌਵੇਂ ਦਿਨ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਨਾਲ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਖਹਿਰਾ ਨੇ ਮੁਲਾਜ਼ਮਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਖਹਿਰਾ ਨੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕਦੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਮਜ਼ਦੂਰ ਦਿਵਸ ਮਨਾਉਣ ਅਤੇ ਮਜ਼ਦੂਰਾਂ ਦੇ ਹੱਕਾਂ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਦੂਜੇ ਪਾਸੇ ਮਜ਼ਦੂਰ ਆਪਣੀਆਂ ਮੰਗਾਂ ਲਈ ਧਰਨਿਆਂ ‘ਤੇ ਬੈਠਣ ਲਈ ਮਜ਼ਬੂਰ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਤੋਂ ਵੱਧ ਆਮ ਆਦਮੀ ਕੋਈ ਨਹੀਂ ਹੋ ਸਕਦਾ, ਪਰ ਆਮ ਆਦਮੀ ਦੀ ਗੱਲ ਕਰਨ ਵਾਲੀ ਸਰਕਾਰ ਖ਼ਾਸ ਲੋਕਾਂ ਨੂੰ ਤਰਜੀਹ ਦੇ ਰਹੀ ਹੈ ਜਦ ਕਿ ਗਰੀਬ ਲੋਕ ਗਰਮੀ ਵਿਚ ਧਰਨੇ ਲਗਾ ਕੇ ਬੈਠੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ