ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰ ਅਣ-ਪਛਾਤੇ ਨੌਜਵਾਨ ਦੀ ਮੌਤ
ਕਪੂਰਥਲਾ, 15 ਮਈ (ਅਮਨਜੋਤ ਸਿੰਘ ਵਾਲੀਆ)- ਬੀਤੀ ਦੇਰ ਰਾਤ ਕਪੂਰਥਲਾ ਜਲੰਧਰ ਰੇਲਵੇ ਲਾਈਨਾਂ ’ਤੇ ਧਾਰੀਵਾਲ ਫਾਟਕ ਨੇੜੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਖੋਜੇਵਾਲ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਰੇਲ ਗੱਡੀ ਦੀ ਲਪੇਟ ਵਿਚ ਆ ਗਿਆ ਹੈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦੀ ਸ਼ਨਾਖਤ ਲਈ ਨੇੜਲੇ ਇਲਾਕੇ ਵਿਚ ਪੁੱਛਗਿੱਛ ਕੀਤੀ, ਪਰ ਨੌਜਵਾਨ ਦੀ ਸ਼ਨਾਖਤ ਨਹੀਂ ਹੋ ਸਕੀ। ਮ੍ਰਿਤਕ ਨੌਜਵਾਨ ਨੇ ਗੁਲਾਬੀ ਰੰਗ ਦੀ ਟੀ-ਸ਼ਰਟ ਅਤੇ ਨੀਲੇ ਰੰਗ ਦੀ ਸਿਲੈਕਸ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਸ਼ਨਾਖਤ ਲਈ ਉਸ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ 72 ਘੰਟੇ ਲਈ ਰਖਵਾ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;
;
;