ਚੰਡੀਗੜ੍ਹ ਵਿਚ ਮੁੜ ਕਿਸਾਨਾਂ ਦਾ ਪ੍ਰਦਰਸ਼ਨ ਸ਼ੁਰੂ, ਅਲਰਟ ’ਤੇ ਪੁਲਿਸ
ਐਸਏਐਸ ਨਗਰ 15 ਮਈ, (ਤਰਵਿੰਦਰ ਸਿੰਘ ਬੈਨੀਪਾਲ)- ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੋਧ ਵਿਚ ਚੰਡੀਗੜ੍ਹ ਗਵਰਨਰ ਹਾਊਸ ਵਲੋਂ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ "ਵਧੀਕੀਆਂ" ਜਿਵੇਂ ਕਿ ਪੰਜਾਬ ਦੇ ਪਾਣੀਆਂ ਅਤੇ ਖੇਤੀ ਨਾਲ ਸਬੰਧਤ ਆਦਿ ਦੇ ਵਿਰੋਧ ਵਿਚ ਮੋਹਾਲੀ ਦੇ ਫੇਸ 8 ਵਿਚ ਰੋਸ ਰੈਲੀ ਕਰਨ ਉਪਰੰਤ ਚੰਡੀਗੜ੍ਹ ਗਵਰਨਰ ਹਾਊਸ ਵੱਲ ਰੋਸ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਰੋਸ ਮਾਰਚ ਵਿਚ ਹਜ਼ਾਰਾਂ ਕਿਸਾਨ ਸ਼ਮੂਲੀਅਤ ਕਰ ਰਹੇ ਹਨ। ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
;
;
;
;
;
;
;
;
;