JALANDHAR WEATHER

ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਲੋਕਾਂ ’ਤੇ ਹੋਰ ਬੋਝ ਪਾ ਰਹੀ- ਅਮਨ ਅਰੋੜਾ

ਚੰਡੀਗੜ੍ਹ, 15 ਮਈ- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਸਖ਼ਤ ਸ਼ਬਦਾਂ ਵਿੱਚ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨਾਲ 15 ਲੱਖ ਰੁਪਏ ਖਾਤਿਆਂ ਵਿਚ ਪਾਉਣ, 2 ਕਰੋੜ ਨੌਕਰੀਆਂ ਦੇਣ ਅਤੇ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੋਗੁਣੀ ਕਰਨ ਦੀ ਬਜਾਏ ਕੇਂਦਰ ਸਰਕਾਰ ਆਪਣੇ ਫ਼ੈਸਲਿਆਂ ਨਾਲ ਕਿਸਾਨੀ ’ਤੇ ਹੋਰ ਬੋਝ ਪਾ ਰਹੀ ਹੈ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਜਦੋਂ ਕਿਸਾਨਾਂ ਨੂੰ ਪਾਣੀ, ਬਿਜਾਈ ਅਤੇ ਖੇਤੀ ਲਈ ਵੱਡੇ ਖ਼ਰਚੇ ਕਰਨੇ ਪੈਂਦੇ ਹਨ, ਉਸ ਵੇਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਕਿਸਾਨਾਂ ਅਤੇ ਆਮ ਲੋਕਾਂ ਦੀ ਜੇਬ ’ਤੇ ਸਿੱਧੀ ਸੱਟ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ