ਤਪਾ ਮੰਡੀ (ਬਰਨਾਲਾ) ਨਗਰ ਕੌਂਸਲ ਚੋਣਾਂ : ਨਾਮਜ਼ਦਗੀਆਂ ਦੇ ਤੀਸਰੇ ਦਿਨ 20 ਉਮੀਦਵਾਰਾਂ ਵਲੋਂ ਪੇਪਰ ਦਾਖ਼ਲ
ਤਪਾ ਮੰਡੀ ( ਬਰਨਾਲਾ), 15 ਮਈ (ਵਿਜੇ ਸ਼ਰਮਾ) - ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਤਪਾ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਸੰਬੰਧੀ ਰਿਟਰਨਿੰਗ ਅਫ਼ਸਰ ਕਮ ਐਸਡੀਐਮ ਆਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀਆਂ ਦੇ ਤੀਸਰੇ ਦਿਨ 20 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਹਨ। ਉਨ੍ਹਾਂ ਕਿਹਾ ਕਿ 16 ਮਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਾਰੀਕ ਹੈ। ਇਸ ਲਈ ਜਿਸ ਵੀ ਉਮੀਦਵਾਰ ਨੇ ਨਗਰ ਕੌਂਸਲ ਦੀਆਂ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨੇ ਹੋਣ ਉਹ 3 ਵਜੇ ਤੱਕ ਦਾਖ਼ਲ ਕਰ ਸਕਦੇ ਹਨ। ਉਸ ਤੋਂ ਬਾਅਦ ਕਿਸੇ ਦੇ ਕਿਸੇ ਵੀ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਦਾਖ਼ਲ ਨਹੀਂ ਕੀਤੇ ਜਾਣਗੇ।
;
;
;
;
;
;
;
;