ਬੋਰਵੈਲ ’ਚੋਂ ਬਾਹਰ ਕੱਢੇ ਗਏ ਬੱਚੇ ਦਾ ਹਾਲ ਜਾਨਣ ਹਸਪਤਾਲ ਪੁੱਜੇ ਮੰਤਰੀ ਡਾ. ਰਵਜੋਤ ਸਿੰਘ
ਹੁਸ਼ਿਆਰਪੁਰ,16 ਅਪ੍ਰੈਲ- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਚੱਕ ਸਮਾਣਾ ਕੁੱਲੀਆ ਵਿਖੇ ਬੋਰਵੈੱਲ 'ਚੋਂ ਬਾਹਰ ਕੱਢੇ ਗਏ ਬੱਚੇ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ ਕਿ ਅੱਜ ਸਾਡੇ ਹਲਕੇ ਦੇ ਪਿੰਡ ਚੱਕ ਸਮਾਣਾ ਕੁੱਲੀਆ ਵਿਚ ਇਕ ਬਹੁਤ ਹੀ ਚਿੰਤਾਜਨਕ ਘਟਨਾ ਵਾਪਰੀ, ਜਿੱਥੇ ਇਕ 3 ਸਾਲ ਦਾ ਵੰਸ਼ ਮਾਸੂਮ ਬੱਚਾ ਬੋਰਵੈੱਲ ਵਿਚ ਡਿੱਗ ਗਿਆ ਸੀ ਪਰ ਪ੍ਰਮਾਤਮਾ ਦੀ ਮੇਹਰ ਅਤੇ ਪ੍ਰਸ਼ਾਸਨ ਦੀ ਮੁਸਤੈਦੀ ਸਦਕਾ ਬੱਚੇ ਨੂੰ ਸਹੀ-ਸਲਾਮਤ ਬਾਹਰ ਕੱਢ ਲਿਆ ਗਿਆ ਹੈ।
ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਡਾਕਟਰਾਂ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਬੱਚੇ ਦੇ ਇਲਾਜ ਵਿਚ ਕੋਈ ਵੀ ਕਮੀ ਨਾ ਛੱਡੀ ਜਾਵੇ ਅਤੇ ਉਸ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।
ਅਸੀਂ ਬੱਚੇ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦੇ ਹਾਂ। ਮੈਂ ਉਨ੍ਹਾਂ ਸਾਰੇ ਲੋਕਾਂ ਅਤੇ ਰੈਸਕਿਊ ਟੀਮ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਮੁਸ਼ਕਿਲ ਘੜੀ ਵਿਚ ਸਾਥ ਦਿੱਤਾ।
;
;
;
;
;
;
;
;
;