ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 7 ਆਧੁਨਿਕ ਪਿਸਤੌਲਾਂ ਸਮੇਤ ਹੈਰੋਇਨ ਬਰਾਮਦ
ਅੰਮ੍ਰਿਤਸਰ, 18 ਮਈ- ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇਕ ਮਾਡਿਊਲ ਨੂੰ ਖ਼ਤਮ ਕੀਤਾ ਹੈ। ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਅਤੇ 7 ਆਧੁਨਿਕ ਪਿਸਤੌਲਾਂ ਸਮੇਤ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਫੜਿਆ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿਚ ਸੀ ਅਤੇ ਪੰਜਾਬ ਵਿਚ ਅੱਗੇ ਵੰਡਣ ਲਈ ਨਸ਼ਿਆਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਅਤੇ ਇਸ ਵਿਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਹਿਚਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
;
;
;
;
;
;
;
;