ਸੰਗਰੂਰ-ਧੂਰੀ ਦੇ ਸਕੂਲਾਂ ਵਿਚ ਬੰਬ ਦੀ ਅਫ਼ਵਾਹ, ਪੁਲਿਸ ਵਲੋਂ ਚੈਕਿੰਗ
ਧੂਰੀ/ਸੰਗਰੂਰ, 18 ਮਈ (ਹਰਪਾਲ ਸਿੰਘ)- ਸੰਗਰੂਰ ਅਤੇ ਧੂਰੀ ਇਲਾਕੇ ਦੇ ਕੁਝ ਸਕੂਲਾਂ ਵਿਚ ਬੰਬ ਹੋਣ ਦੀ ਅਫ਼ਵਾਹ ਫੈਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਵਲੋਂ ਸਕੂਲਾਂ ਵਿਚ ਪਹੁੰਚ ਕੇ ਚੈਕਿੰਗ ਮੁਹਿੰਮ ਚਲਾਈ ਗਈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸਕੂਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਹੁਣ ਤੱਕ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਫ਼ਵਾਹ ਸੀ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
ਪ੍ਰਸ਼ਾਸਨ ਵਲੋਂ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਵੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਅਫ਼ਵਾਹ ਫੈਲਾਉਣ ਵਾਲਿਆਂ ਦੀ ਪਹਿਚਾਣ ਕਰਨ ਲਈ ਜਾਂਚ ਜਾਰੀ ਹੈ।
;
;
;
;
;
;
;