JALANDHAR WEATHER

ਨਡਾਲਾ ਅਨਾਜ ਮੰਡੀ 'ਚ ਲਿਫ਼ਟਿੰਗ ਨਾ ਹੋਣ ਕਾਰਨ ਪ੍ਰਵਾਸੀ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਨਡਾਲਾ/ ਕਪੂਰਥਲਾ, 18 ਮਈ (ਰਘਬਿੰਦਰ ਸਿੰਘ)- ਨਡਾਲਾ ਅਨਾਜ ਮੰਡੀ ਵਿਚ ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰਾਂ ਅਤੇ ਆੜਤੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ਵਿਚ ਕਈ ਦਿਨਾਂ ਤੋਂ ਪਈ ਕਣਕ ਦੇ ਢੇਰਾਂ ਕਾਰਨ ਜਿੱਥੇ ਜਗ੍ਹਾਂ ਦੀ ਕਮੀ ਬਣੀ ਹੋਈ ਹੈ, ਉੱਥੇ ਹੀ ਮਜ਼ਦੂਰਾਂ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ।

ਇਸ ਸਬੰਧੀ ਗੁੱਸੇ ਵਿਚ ਆਏ ਪ੍ਰਵਾਸੀ ਮਜ਼ਦੂਰਾਂ ਨੇ ਮੰਡੀ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪ੍ਰਵਾਸੀ ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਮੰਡੀ ਵਿਚ ਹਾਲਾਤ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਜਲਦ ਲਿਫ਼ਟਿੰਗ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ