JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 18 ਮਈ- ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਜੀ ਨੇ Undeclared ਲੌਕਡਾਊਨ ਲਗਾਇਆ ਅਤੇ ਉਨ੍ਹਾਂ ਨੂੰ ਦੇਸ਼ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨੂੰ ਦੱਸਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸੀਹਤਾਂ ਦੇ ਕੇ ਖ਼ੁਦ ਵਿਦੇਸ਼ ਯਾਤਰਾ ‘ਤੇ ਗਏ ਹਨ ਅਤੇ 'ਟਰੰਪ ਤੋਂ ਪੁੱਛ ਕੇ ਦੱਸ ਤਾਂ ਦੇਣ ਕਿ ਦੇਸ਼ ਦੀ ਆਰਥਿਕ ਸਥਿਤੀ ਕਿੱਦਾਂ ਹੈ'।

ਉਨ੍ਹਾਂ ਕਿਹਾ ਕਿ ਪੰਜਾਬ ‘ਚ 15 ਜੂਨ ਤੋਂ ਐੱਸ.ਆਈ.ਆਰ. ਸ਼ੁਰੂ ਹੋ ਰਹੀ ਹੈ। ਅਸੀਂ ਆਪਣੇ ਵਲੰਟੀਅਰਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸਹੀ ਵੋਟ ਨਹੀਂ ਕੱਟਣ ਦਿਆਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ