ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਵਲੋਂ ਸਾਂਝਾ ਆਪ੍ਰੇਸ਼ਨ ਦੌਰਾਨ ਦੋ ਸ਼ਾਰਪ ਸ਼ੂਟਰ ਗ੍ਰਿਫਤਾਰ
ਲੁਧਿਆਣਾ, 18 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲਿਸ ਦੀ ਟੀਮ ਵਲੋਂ ਇਕ ਸਾਂਝੇ ਅਭਿਆਨ ਦੌਰਾਨ ਦੋ ਸ਼ਾਰਪ ਸ਼ੂਟਰਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਨ੍ਹਾਂ ਵਲੋਂ ਹਰਿਆਣਾ ਸਣੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜ ਵੱਡੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਣਾ ਸੀ। ਦੋਸ਼ੀ ਵਿਦੇਸ਼ ਵਿਚ ਬੈਠੇ ਲੱਖਾ ਨਾਂਅ ਦੇ ਗੈਂਗਸਟਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਲੱਖਾ ਪੰਜਾਬ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਰਿਹਾ ਹੈ।
;
;
;
;
;
;
;