ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣ ’ਤੇ ਅਕਾਲੀ ਆਗੂ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਕਰਾਰ
ਐੱਸ. ਏ. ਐੱਸ. ਨਗਰ, 18 ਮਈ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਹਲਕਾ ਮੁੱਲਾਪੁਰ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਅਦਾਲਤ ਵਲੋਂ ਗੈਰ ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰੀ ਦੇ ਅਧਾਰ (ਗਰਾਊਂਡਸ ਆਫ ਅਰੈਸਟ) ਦੱਸਣਾ ਕਾਨੂੰਨੀ ਤੌਰ ’ਤੇ ਲਾਜ਼ਮੀ ਹੈ।
ਜਾਣਕਾਰੀ ਅਨੁਸਾਰ ਬਚਾਅ ਧਿਰ ਦੇ ਵਕੀਲ ਐਚ. ਐਸ. ਧਨੋਆ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਥਾਣਾ ਮਟੌਰ ਦੀ ਪੁਲਿਸ ਵਲੋਂ ਜਸਕਰਨਜੀਤ ਸਿੰਘ ਨੂੰ ਲੁਧਿਆਣਾ ਤੋਂ ਹਿਰਾਸਤ ਵਿਚ ਲਿਆ ਗਿਆ ਸੀ, ਪਰੰਤੂ ਗ੍ਰਿਫ਼ਤਾਰੀ ਸਮੇਂ ਉਨ੍ਹਾਂ ਨੂੰ ਗ੍ਰਿਫ਼ਤਾਰੀ ਦੇ ਕਾਰਨ ਅਤੇ ਅਧਾਰ ਨਹੀਂ ਦੱਸੇ ਗਏ। ਇਸ ਸੰਬੰਧੀ ਅਦਾਲਤ ਵਿਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਦੀ ਕਾਰਵਾਈ ’ਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਦੋਸ਼ ਭਾਵੇਂ ਕਿੰਨੇ ਵੀ ਸੰਗੀਨ ਕਿਉਂ ਨਾ ਹੋਣ, ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਨੀ ਹਰ ਹਾਲਤ ਵਿਚ ਜ਼ਰੂਰੀ ਹੈ।
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣਾ ਮੁਲਜ਼ਮ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਇਸ ਦੇ ਚਲਦਿਆਂ ਅਦਾਲਤ ਵਲੋਂ ਜਸਕਰਨਜੀਤ ਸਿੰਘ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਸੁਣਾਏ ਗਏ।
;
;
;
;
;
;
;