ਕਾਰ ਤੇ ਟਿੱਪਰ ਦੀ ਸਿੱਧੀ ਟੱਕਰ ਵਿਚ ਪੁਲਿਸ ਮੁਲਾਜ਼ਮ ਦੀ ਮੌਤ
ਮਾਹਿਲਪੁਰ ,(ਹੁਸ਼ਿਆਰਪੁਰ), 19 ਮਈ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਮਾਹਿਲਪੁਰ ਗੜ੍ਹਸ਼ੰਕਰ ਰੋਡ ’ਤੇ ਪੈਂਦੇ ਪਿੰਡ ਪਿੰਡ ਗੋਲੀਆ ਕੋਲ ਕਾਰ ਅਤੇ ਟਿੱਪਰ ਦੀ ਸਿੱਧੀ ਟੱਕਰ ਹੋਣ ਨਾਲ ਪੁਲਿਸ ਮੁਲਾਜ਼ਮ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਪ੍ਰਦੀਪ ਕੁਮਾਰ ਬਲਾਕ ਮਾਹਿਲਪੁਰ ਦੇ ਪਿੰਡ ਲੰਗੇਰੀ ਦਾ ਵਸਨੀਕ ਸੀ ਤੇ ਮੋਹਾਲੀ ਤੋਂ ਡਿਊਟੀ ਕਰ ਕੇ ਵਾਪਸ ਆਪਣੇ ਪਿੰਡ ਨੂੰ ਆ ਰਹੇ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਟਿੱਪਰ ਵਾਲਾ ਮਾਹਿਲਪੁਰ ਵੱਲ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ।
ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕੀਤੀ ਦਿੱਤੀ ਹੈ।
;
;
;
;
;
;
;
;