JALANDHAR WEATHER

ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਉਤਸਾਹ ਸਹਿਤ ਮਨਾਇਆ

ਅੰਮ੍ਰਿਤਸਰ, 19 ਮਈ (ਜਸਵੰਤ ਸਿੰਘ ਜੱਸ)- ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਸਮੂਹ ਆਲੂਵਾਲੀਆ ਸਭਾਵਾਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜੱਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਹਰਪਾਲ ਸਿੰਘ ਆਹਲੂਵਾਲੀਆ, ਅਰਵਿੰਦਰ ਸਿੰਘ ਵਾਲੀਆ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ