ਕਾਂਗਰਸ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ, ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼
ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੇ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਗਲਤ ਤਰੀਕੇ ਨਾਲ ਰੱਦ ਕਰਨ ਅਤੇ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ ਅਤੇ ਵਿਰੋਧੀ ਧਿਰ ਦੇ ਮਜ਼ਬੂਤ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਲਈ ਪ੍ਰਸ਼ਾਸਨ ਦੀ ਗਲਤ ਵਰਤੋਂ ਕੀਤੀ ਜਾ ਰਹੀ ਹੈ ਪਰ ਕਾਂਗਰਸ ਪਾਰਟੀ ਇਸ ਧੱਕੇਸ਼ਾਹੀ ਅੱਗੇ ਝੁੱਕਣ ਵਾਲੀ ਨਹੀਂ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਰੱਦ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਦੁਬਾਰਾ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ।
;
;
;
;
;
;
;
;
;