JALANDHAR WEATHER

ਨਸ਼ਾ ਤਸਕਰ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਪੀਲਾ ਪੰਜਾ

ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਨੇੜਲੇ ਪਿੰਡ ਅਟਾਰੀ ਵਿਖੇ ਇਕ ਨਸ਼ਾ ਤਸਕਰ ਔਰਤ ਵਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹਿਆ ਗਿਆ। ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਬੁਲਡੋਜ਼ਰ ਨਾਲ ਗੈਰ ਕਾਨੂੰਨੀ ਇਮਾਰਤ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਅਰਸ਼ਪ੍ਰੀਤ ਕੌਰ, ਬੀ.ਡੀ.ਪੀ.ਓ. ਬੋਹੜ ਸਿੰਘ, ਐਸ.ਪੀ.(ਡੀ) ਮਨਮੀਤ ਸਿੰਘ ਢਿੱਲੋਂ, ਡੀ.ਐਸ.ਪੀ. ਬਚਨ ਸਿੰਘ, ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਮੁਖੀ ਰਾਜਵੀਰ ਸਿੰਘ ਸਰਾਂ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ