ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਖ਼ਿਲਾਫ਼ ਅਕਾਲੀ ਦਲ ਦਾ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲਾਣ)- ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਨੂੰ ਲੈ ਕੇ ਅੱਜ ਸ੍ਰੋਮਣੀ ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਸਾਹਮਣੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰ ਵਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਮਜ਼ਬੂਤ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਲੋਕਤੰਤਰ ਦੀ ਹੱਤਿਆ ਹੈ ਅਤੇ ਸਰਕਾਰ ਵਿਰੋਧੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਅਕਾਲੀ ਦਲ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
;
;
;
;
;
;
;
;
;