ਅਜਨਾਲਾ ਖੇਤਰ ਨਾਲ ਸੰਬੰਧਿਤ 2 ਨੌਜਵਾਨ ਹੈਂਡ ਗ੍ਰਨੇਡਾਂ ਸਮੇਤ ਕਾਬੂ
ਅਜਨਾਲਾ, (ਅੰਮ੍ਰਿਤਸਰ), 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੇਂਸ ਵਿੰਗ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਜਨਾਲਾ ਨੇੜਿਓਂ ਦੋ ਨੌਜਵਾਨਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਕਾਬੂ ਕੀਤਾ ਗਿਆ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਨੌਜਵਾਨਾਂ ਦੀ ਪਛਾਣ ਅਜੇ ਪੁੱਤਰ ਰਾਮ ਸਰੂਪ ਵਾਸੀ ਅਜਨਾਲਾ ਅਤੇ ਯੋਧਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫੱਤੇਵਾਲ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਪਾਸੋਂ ਮੁਕੱਦਮਾ ਦਰਜ ਕਰਨ ਉਪਰੰਤ ਪੁੱਛਗਿਛ ਕੀਤੀ ਜਾ ਰਹੀ ਹੈ I ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਤਾਰ ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਨਾਲ ਜੁੜੇ ਹੋਏ ਹਨ।
;
;
;
;
;
;
;
;