ਵਧੀਆਂ ਤੇਲ ਦੀਆਂ ਕੀਮਤਾਂ ਨੇ ਲੋਕਾਂ ਦੇ ਘਰੇਲੂ ਬਜਟ ਨੂੰ ਹਿਲਾ ਕੇ ਰੱਖ ਦਿੱਤਾ ਹੈ - ਭਰਾਜ
ਸੰਗਰੂਰ, 19 ਮਈ (ਧੀਰਜ ਪਸੋਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜ ਰਾਜਾਂ ਦੀਆਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਪਹਿਲਾਂ ਗੈਸ ਸਿਲੰਡਰ ਦੀ ਕੀਮਤ ਅਤੇ ਹੁਣ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਪਾਇਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਵੋਟਾਂ ਤੋਂ ਤੁਰੰਤ ਬਾਅਦ ਓਪਰੋਕਤ ਕੀਮਤਾਂ ਵਿਚ ਵਾਧਾ ਕਰਨਾ ਲੋਕਾਂ ਨਾਲ ਸਿੱਧਾ ਧੋਖਾ ਹੈ! ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫੇਲ ਹੋਈ ਹੈ, ਮਹਿਗਾਈ ਕਾਰਨ ਪਹਿਲਾਂ ਹੀ ਦੇਸ਼ ਵਿਚ ਲੋਕਾਂ ਦਾ ਲੱਕ ਟੁੱਟਿਆ ਹੋਇਆ ਹੈ ਉਪਰੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ। ਇਸ ਦਾ ਅਸਰ ਹਰ ਰੋਜ਼ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਵਸਤਾਂ 'ਤੇ ਪੈ ਰਿਹਾ ਹੈ। ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਆਦਮੀ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਧੇ ਨੂੰ ਵਾਪਸ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ!
;
;
;
;
;
;
;
;