JALANDHAR WEATHER

ਕਿਸਾਨ ਵਲੋਂ ਆਪਣੇ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ

ਕਿਲ੍ਹਾ ਲਾਲ ਸਿੰਘ (ਗੁਰਦਾਸਪੁਰ), 19 ਮਈ (ਬਲਬੀਰ ਸਿੰਘ ) - ਥਾਣਾ ਕਿਲ੍ਹਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਭਾਗੋਵਾਲ ਵਿਖੇ ਇਕ ਕਿਸਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (57) ਪੁੱਤਰ ਦਲਬੀਰ ਸਿੰਘ ਵਾਸੀ ਭਾਗੋਵਾਲ ਪੱਤੀ ਖਾਸਾ ਜੋ ਕਿ ਪਹਿਲਾਂ ਸੀ.ਆਈ.ਐਸ.ਐਫ ਵਿਚ ਨੌਕਰੀ ਕਰਦਾ ਸੀ ਅਤੇ ਕੁਝ ਸਮਾਂ ਪਹਿਲਾਂ ਹੀ ਉਸਨੇ ਨੌਕਰੀ ਛੱਡ ਦਿੱਤੀ ਸੀ ਅਤੇ ਉਹ ਪਿੰਡ ਵਿਚ ਹੀ ਆਪਣੀ ਖੇਤੀ ਬਾੜੀ ਦਾ ਕੰਮ ਕਰਨ ਲੱਗਾ। ਮੰਗਲਵਾਰ ਦੁਪਹਿਰ ਕਰੀਬ 2 ਵਜੇ ਉਹ ਆਪਣੀ ਐਕਟੀਵਾ 'ਤੇ ਸਵਾਰ ਹੋ ਕੇ ਘਰੋਂ ਖੇਤਾਂ ਵੱਲ ਨੂੰ ਆਪਣੀ ਮੋਟਰ 'ਤੇ ਗਿਆ ਅਤੇ ਉੱਥੇ ਜਾ ਕੇ ਉਸ ਵਲੋਂ ਆਪਣੀ ਲਾਇਸੈਂਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ ਗਈ। ਗੋਲੀ ਦੀ ਆਵਾਜ਼ ਸੁਣ ਕੇ ਆਸ ਪਾਸ ਕੰਮ ਕਰ ਰਹੇ ਖੇਤਾਂ ਵਿਚੋਂ ਲੋਕਾਂ ਵਲੋਂ ਜਾ ਕੇ ਦੇਖਿਆ ਗਿਆ ਤਾਂ ਬਲਜਿੰਦਰ ਸਿੰਘ ਖੂਨ ਨਾਲ ਲੱਥਪੱਥ ਪਿਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ। ਬਲਜਿੰਦਰ ਸਿੰਘ ਦਾ ਇਕ ਪੁੱਤਰ ਹਰਕੀਰਤ ਸਿੰਘ ਜੋ ਕਿ ਕੈਨੇਡਾ ਵਿਚ ਰਹਿੰਦਾ ਹੈ ਅਤੇ ਪੁੱਤਰੀ ਦਿਲਸ਼ਾਨ ਕੌਰ 12ਵੀਂ ਵਿੱਚ ਪੜ੍ਹ ਰਹੀ ਹੈ। ਬਲਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਉਨਾਂ ਦੇ ਘਰ ਵਿਚ ਚੀਕ ਚਿਹਾੜਾ ਪੈ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲ੍ਹਾ ਲਾਲ ਸਿੰਘ ਮੁਖੀ ਐਸ.ਐਚ.ਓ. ਪ੍ਰਭਜੋਤ ਸਿੰਘ, ਏ.ਐਸ.ਆਈ. ਇਕਬਾਲ ਸਿੰਘ, ਏ.ਐਸ.ਆਈ. ਗੁਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਮੌਕੇ ਤੋਂ ਇਕ ਲਾਇਸੈਂਸੀ ਰਿਵਾਲਵਰ ਅਤੇ ਚਾਰ ਰੋਂਦ ਬਰਾਮਦ ਕੀਤੇ ਅਤੇ ਇਕ ਖੋਲ ਵੀ ਉਥੋਂ ਬਰਾਮਦ ਕੀਤਾ ਗਿਆ। ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਹਸਪਤਾਲ ਵਿਖੇ ਭੇਜ ਦਿੱਤੀ ਗਈ ਹੈ। ਪੁਲਿਸ ਵਲੋਂ ਮੋਪਡ, ਪਿਸਤੌਲ ਅਤੇ ਰੌਂਦ ਆਪਣੇ ਕਬਜ਼ੇ ਵਿਚ ਲੈ ਲਏ ਗਏ ਹਨ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ