ਜੰਡਿਆਲਾ ਗੁਰੂ ਦੇ ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਨੇ ਕਾਗਜ਼ ਲਏ ਵਾਪਸ
ਜੰਡਿਆਲਾ ਗੁਰੂ (ਅੰਮ੍ਰਿਤਸਰ), 19 ਮਈ (ਪ੍ਰਮਿੰਦਰ ਸਿੰਘ ਜੋਸਨ) - 26 ਮਈ ਨੂੰ ਹੋ ਰਹੀਆਂ ਨਗਰ ਕੌਂਸਲ ਜੰਡਿਆਲਾ ਦੀਆਂ ਚੋਣਾਂ ਵਿਚ ਅੱਜ ਨਾਮਜ਼ਦਗੀ ਪੱਤਰਾਂ ਦੀ ਵਾਪਸੀ ਲੈਣ ਦੇ ਆਖ਼ਰੀ ਦਿਨ ਜੰਡਿਆਲਾ ਗੁਰੂ ਦੇ ਵਾਰਡ ਨੰਬਰ 9 (ਅਨੁਸੂਚਿਤ ਜਾਤੀ) ਤੋਂ ਕਾਂਗਰਸ ਦੇ ਬਲਵਿੰਦਰ ਸਿੰਘ ਨੇ ਆਪਣੇ ਕਾਗਜ਼ ਵਾਪਸ ਲੈ ਲਏ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਕੁਝ ਘਰੇਲੂ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਕਾਗਜ ਵਾਪਸ ਲੈਣੇ ਪਏ ਹਨ ।
ਜੰਡਿਆਲਾ ਗੁਰੂ ਦੇ ਵਾਰਡ ਨੰਬਰ 6 (ਇਸਤਰੀ) ਤੋਂ ਕਾਂਗਰਸ ਦੀ ਉਮੀਦਵਾਰ ਸੋਨੀਆ ਦੇ ਕਾਗਜ਼ ਰੱਦ ਕਰ ਦਿੱਤੇ ਗਏ । ਸੋਨੀਆ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਹੱਕ ਖੋਹਿਆ ਗਿਆ ਹੈ ਅਤੇ ਉਨ੍ਹਾਂ ਦੇ ਵਿਰੋਧੀ ਉਮੀਦਵਾਰਾਂ ਨੇ ਹਾਰ ਤੋਂ ਡਰਦਿਆਂ ਉਨ੍ਹਾਂ ਦੇ ਕਾਗਜ਼ ਰੱਦ ਕਰਵਾ ਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਹਨ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਤਾਂ ਐਨ.ਓ.ਸੀ. ਦੇ ਦਿੱਤਾ ਗਿਆ ਤੇ ਉਨ੍ਹਾਂ ਨੇ ਕਾਗਜ਼ ਵੀ ਦਾਖਲ ਕਰ ਦਿੱਤੇ, ਪਰ ਬਾਅਦ ਵਿਚ ਉਨ੍ਹਾਂ ਦੇ ਕਾਗਜਾਂ 'ਤੇ ਇਤਰਾਜ ਲਗਾ ਦਿੱਤਾ ਗਿਆ।
;
;
;
;
;
;
;
;