JALANDHAR WEATHER

ਪੱਤਰਕਾਰ ਭਾਈਚਾਰੇ ਵਲੋਂ ਗਗਨਦੀਪ ਜੰਮੂ ’ਤੇ ਜਾਨਲੇਵਾ ਹਮਲੇ ਦੀ ਨਿਖੇਧੀ

ਡੱਬਵਾਲੀ (ਹਰਿਆਣਾ), 19 ਮਈ (ਇਕਬਾਲ ਸਿੰਘ ਸ਼ਾਂਤ) - ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਵਕੀਲ ਗਗਨਦੀਪ ਜੰਮੂ ’ਤੇ ਜਾਨਲੇਵਾ ਹਮਲੇ ਦੀ ਪੱਤਰਕਾਰ ਭਾਈਚਾਰੇ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਉਹ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਦੇ ਸਪੁੱਤਰ ਹਨ। ਅੱਜ ਕੁਰਾਲੀ ਨੇੜੇ ਉਨ੍ਹਾਂ ਦੀ ਕਾਰ ’ਤੇ ਹਮਲਾ ਕੀਤਾ ਗਿਆ, ਹਾਲਾਂਕਿ ਉਹ ਸੁਰੱਖਿਅਤ ਹਨ। ਇਸ ਘਟਨਾ ‘ਤੇ ਡੱਬਵਾਲੀ, ਲੰਬੀ, ਕਾਲਾਂਵਾਲੀ, ਸਿਰਸਾ, ਗਿੱਦੜਬਾਹਾ, ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਦੇ ਪੱਤਰਕਾਰਾਂ ਨੇ ਤਿੱਖਾ ਰੋਸ ਜ਼ਾਹਰ ਕਰਦੇ ਹੋਏ ਹਮਲਾਵਰਾਂ ਦੀ ਤੁਰੰਤ ਗ੍ਰਿਫ਼ਤਾਰੀ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਔਖੇ ਸਮੇਂ ਵਿਚ ਪੱਤਰਕਾਰ ਭਾਈਚਾਰੇ ਨੇ ਗਗਨਦੀਪ ਜੰਮੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇੱਕਜੁੱਟਤਾ ਜਤਾਈ ਹੈ। ਪੱਤਰਕਾਰਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਵਲੋਂ ਵਕੀਲਾਂ ਨੂੰ ਉਚਿਤ ਸੁਰੱਖਿਆ ਅਤੇ ਮਾਹੌਲ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਉਹ ਬਿਨਾਂ ਕਿਸੇ ਭੈਅ ਤੋਂ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਸਕਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ