JALANDHAR WEATHER

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਨਹੀਂ ਮਿਲੀ ਰਾਹਤ, ਪਟੀਸ਼ਨ ਖਾਰਜ

ਚੰਡੀਗੜ੍ਹ, 21 ਮਈ- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਾਕਰੀ ਦੇ ਅਨੁਸਾਰ, ਸੁਖਪਾਲ ਖਹਿਰਾ ਦੀ ਮਾਣਹਾਨੀ ਦੀ ਪਟੀਸ਼ਨ ਖਾਰਜ ਕੀਤੀ ਹੈ ਅਤੇ ਸੁਖਪਾਲ ਖਹਿਰਾ ਦੇ ਜੱਦੀ ਪਿੰਡ 'ਚ ਜ਼ਮੀਨੀ ਕਬਜ਼ੇ ਨੂੰ ਹਟਾਉਣ ਲਈ ਕਾਰਵਾਈ ਕੀਤੀ ਗਈ ਸੀ।
ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਫਟਕਾਰ ਲਾਈ ਹੈ। ਅਦਾਲਤ ਨੇ ਮੰਨਿਆ ਕਿ ਵਿਵਾਦਿਤ ਜ਼ਮੀਨ ਪੰਚਾਇਤੀ ਸੜਕ ਦਾ ਹਿੱਸਾ ਹੈ।

ਅਦਾਲਤ ਨੇ ਕਿਹਾ ਕਿ ਸੁਖਪਾਲ ਖਹਿਰਾ ਨੇ ਕਬਜ਼ਾ ਛੁੱਡਵਾਉਣ ਦੀ ਕਾਰਵਾਈ ਨੂੰ ਮਾਣਹਾਨੀ ਦਾ ਰੰਗ ਦੇਣ ਦੀ ਕੋਸ਼ਿਸ਼ ਕੀਤੀ। ਅਦਾਲਤ ਨੇ ਇਸ ਪਟੀਸ਼ਨ ਨੂੰ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਦਾ ਮਾਮਲਾ ਕਰਾਰ ਦਿੱਤਾ ਹੈ। ਅਦਾਲਤ ਨੇ ਸੁਖਪਾਲ ਸਿੰਘ ਖਹਿਰਾ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ