ਜੀਰਾ ਦੇ ਐਸ.ਡੀ.ਐਮ. ਲਛਮਣ ਸਿੰਘ ਨੂੰ ਦਿੱਤਾ ਗੁਰੂਹਰਸਹਾਏ ਦਾ ਵਾਧੂ ਚਾਰਜ
ਗੁਰੂਹਰਸਹਾਏ, 21 ਮਈ (ਕਪਿਲ ਕੰਧਾਰੀ)- ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਨਿਕ ਤਬਦੀਲੀਆਂ ਦੇ ਤਹਿਤ ਗੁਰੂਹਰਸਹਾਏ ਦੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਦਾ ਤਬਾਦਲਾ ਹੋਣ ਤੋਂ ਬਾਅਦ ਇੱਥੇ ਐਸ.ਡੀ.ਐਮ. ਦਾ ਅਹੁਦਾ ਖਾਲੀ ਹੋ ਗਿਆ ਸੀ, ਜਿਸ ਕਾਰਨ ਦਫ਼ਤਰੀ ਕੰਮਕਾਜ ਪ੍ਰਭਾਵਿਤ ਹੋ ਰਿਹਾ ਸੀ। ਇਸ ਸਥਿਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਜੀਰਾ ਦੇ ਐਸ.ਡੀ.ਐਮ. ਲਛਮਣ ਸਿੰਘ ਨੂੰ ਗੁਰੂਹਰਸਹਾਏ ਦੇ ਐਸ.ਡੀ.ਐਮ. ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਸਬੰਧੀ ਲਛਮਣ ਸਿੰਘ ਨੇ ਅੱਜ ਗੁਰੂਹਰਸਹਾਏ ਵਿਖੇ ਬਤੌਰ ਐਸ.ਡੀ.ਐਮ. ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਸਟਾਫ ਮੈਂਬਰਾਂ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਉਪਰੰਤ ਲਛਮਣ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਇਸ ਦੇ ਨਾਲ ਹੀ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ।
;
;
;
;
;
;
;
;