ਆਓ ਖੇਡਾਂ ਰਾਹੀਂ 'ਰੰਗਲਾ ਪੰਜਾਬ' ਨੂੰ ਮੁੜ ਸੁਰਜੀਤ ਕਰਨ ਲਈ ਇਕੱਠੇ ਹੋਈਏ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 21 ਮਈ ()-ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸੀਅਨ ਹਾਕੀ ਚੈਂਪੀਅਨਜ ਟਰਾਫੀ ਦੀ ਮੇਜਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ।
'ਹਾਕੀ ਇੰਡੀਆ' ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, ''ਪੰਜਾਬ ਹਮੇਸਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸਟਰੀ ਟੂਰਨਾਮੈਂਟ ਦੀ ਮੇਜਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਣਾ ਮਿਲੇਗੀ।''
ਮੁੱਖ ਮੰਤਰੀ ਨੇ ਦੱਸਿਆ ਕਿ ਏਸੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ ਅਤੇ ਸਾਨਦਾਰ ਪ੍ਰਦਰਸਨ ਕਰਨ ਵਾਲੀਆਂ ਸਿਖਰਲੀਆਂ ਛੇ ਹਾਕੀ ਟੀਮਾਂ ਏਸੀਅਨ ਹਾਕੀ ਚੈਂਪੀਅਨਜ ਟਰਾਫੀ ਵਿੱਚ ਭਿੜਨਗੀਆਂ। ਉਨ੍ਹਾਂ ਅੱਗੇ ਕਿਹਾ, ''ਮੇਜਬਾਨੀ ਦਾ ਅਧਿਕਾਰ ਮਿਲਣਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਲਈ ਵੱਡੀ ਪ੍ਰਾਪਤੀ ਹੈ ਅਤੇ ਪੰਜਾਬ ਨੂੰ ਆਖਰਕਾਰ ਇੰਨੇ ਵੱਡੇ ਪੱਧਰ ਦੇ ਅੰਤਰਰਾਸਟਰੀ ਹਾਕੀ ਮੁਕਾਬਲੇ ਦਾ ਆਯੋਜਨ ਕਰਨ ਦਾ ਮੌਕਾ ਮਿਲਿਆ ਹੈ।''
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਲਈ ' ਚਾਰ ਦੇਸੀ ਟੂਰਨਾਮੈਂਟ' ਦੇ ਰੂਪ ਵਿੱਚ ਇੱਕ ਹੋਰ ਅੰਤਰਰਾਸਟਰੀ ਖੇਡ ਸਮਾਗਮ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਸੂਬੇ ਵਿੱਚ ਹਾਕੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੂਬੇ ਦੇ ਖੇਡ ਗੌਰਵ ਨੂੰ ਬਹਾਲ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ, ਉਨ੍ਹਾਂ ਨੇ ਸਾਰਿਆਂ ਨੂੰ ਖੇਡਾਂ ਰਾਹੀਂ ''ਰੰਗਲਾ ਪੰਜਾਬ'' ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ''ਇਹ ਬਹੁਤ ਹੀ ਮਾਣ ਅਤੇ ਸੰਤੁਸਟੀ ਵਾਲੀ ਗੱਲ ਹੈ ਕਿ ਪੰਜਾਬ ਏਸੀਅਨ ਹਾਕੀ ਕੱਪ ਦੇ ਰੂਪ ਵਿੱਚ ਅੰਤਰਰਾਸਟਰੀ ਮੁਕਾਬਲੇ ਦਾ ਆਯੋਜਨ ਕਰੇਗਾ, ਜੋ ਖੇਡਾਂ ਦੇ ਪੁਰਾਤਨ ਗੌਰਵ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।''
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਦੇਸ ਨੂੰ ਕੁਝ ਬਿਹਤਰੀਨ ਹਾਕੀ ਖਿਡਾਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸੂਬੇ ਨੇ ਪਹਿਲਾਂ ਕਦੇ ਕਿਸੇ ਵੱਡੇ ਅੰਤਰਰਾਸਟਰੀ ਹਾਕੀ ਟੂਰਨਾਮੈਂਟ ਦੀ ਮੇਜਬਾਨੀ ਨਹੀਂ ਕੀਤੀ ਸੀ। ਉਨ੍ਹਾਂ ਕਿਹਾ, ''ਅਕਤੂਬਰ ਵਿੱਚ ਹੋਣ ਵਾਲੀ ਏਸੀਅਨ ਚੈਂਪੀਅਨਜ ਟਰਾਫੀ ਆਖਰਕਾਰ ਉਸ ਇਤਿਹਾਸਕ ਪਾੜੇ ਨੂੰ ਦੂਰ ਕਰੇਗੀ ਅਤੇ ਪੰਜਾਬ ਵਿੱਚ ਖੇਡ ਬੁਨਿਆਦੀ ਢਾਂਚੇ ਅਤੇ ਖੇਡ ਸੱਭਿਆਚਾਰ ਦੇ ਇੱਕ ਨਵੇਂ ਯੁੱਗ ਦੀ ਸੁਰੂਆਤ ਕਰੇਗੀ।''
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਏਸੀਆ ਦੇ ਇਸ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਦੇ ਮੈਚ ਮੋਹਾਲੀ ਦੇ ਇਤਿਹਾਸਕ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ ਖੇਡੇ ਜਾਣਗੇ। ਮੁੱਖ ਮੰਤਰੀ ਨੇ ਕਿਹਾ, ''ਇਸ ਸਮਾਗਮ ਦੀ ਸਫਲ ਮੇਜਬਾਨੀ ਆਲਮੀ ਖੇਡ ਨਕਸੇ 'ਤੇ ਪੰਜਾਬ ਦੇ ਅਕਸ ਨੂੰ ਹੋਰ ਮਜਬੂਤ ਕਰੇਗੀ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸਾਹਿਤ ਕਰੇਗੀ।''
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ: ''ਅੱਜ ਮੈਂ ਪੰਜਾਬ ਵਿੱਚ ਕਰਵਾਈ ਜਾਣ ਵਾਲੀ ਏਸੀਅਨ ਹਾਕੀ ਚੈਂਪੀਅਨਜ ਟਰਾਫੀ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਇੰਡੀਅਨ ਹਾਕੀ ਦੇ ਅਹੁਦੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ।''
ਉਨ੍ਹਾਂ ਆਪਣੀ ਪੋਸਟ ਦੇ ਅੰਤ ਵਿੱਚ ਲਿਖਿਆ, ''ਪੰਜਾਬ ਹਮੇਸਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸਟਰੀ ਟੂਰਨਾਮੈਂਟ ਦੀ ਮੇਜਬਾਨੀ ਸਾਡੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ। ਤੁਹਾਡੀ ਸਰਕਾਰ ਇਸ ਆਲਮੀ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਸਾਨਦਾਰ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਓ ਆਪਾਂ ਸਾਰੇ ਮਿਲ ਕੇ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ 'ਰੰਗਲਾ ਪੰਜਾਬ' ਸਿਰਜੀਏ।''
;
;
;
;
;
;
;
;