JALANDHAR WEATHER

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ

ਤਪਾ ਮੰਡੀ (ਬਰਨਾਲਾ) 24 ਮਈ, (ਵਿਜੇ ਸ਼ਰਮਾ)- ਨਗਰ ਕੌਂਸਲ ਦੀਆਂ 26 ਮਈ ਨੂੰ ਹੋਣ ਜਾ ਰਹੀਆਂ ਵੋਟਾਂ ਦੇ ਸੰਬੰਧ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣਾਂ ਵਿਚ ਕੋਈ ਅਣਸੁਖਾਵੀ ਘਟਨਾਵਾਂ ਨਾ ਵਾਪਰ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਤਪਾ ਥਾਣਾ ਦੇ ਮੁਖੀ ਇੰਸਪੈਕਟਰ ਨਵਦੀਪ ਕੌਰ ਚਹਿਲ ਨੇ ਪੁਲਿਸ ਪਾਰਟੀਆਂ ਦੀ ਡਿਊਟੀ ਲਗਾਉਣ ਸਮੇਂ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਬਰਨਾਲਾ ਦੇ ਪੁਲਿਸ ਮੁਖੀ ਅਤੇ ਸਬ ਡਿਵੀਜ਼ਨ ਦੇ ਡੀ.ਐਸ.ਪੀ. ਦੀ ਅਗਵਾਈ ਹੇਠ ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਮਾੜਾ ਅਨਸਰ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਨਾ ਕਰ ਸਕੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਵਾਲੇ ਦਿਨ ਆਪਣੀ ਵੋਟ ਦਾ ਬਿਨਾਂ ਕਿਸੇ ਡਰ ਭੈਅ ਦੇ ਘਰਾਂ ਤੋਂ ਬਾਹਰ ਆ ਕੇ ਇਸਤੇਮਾਲ ਜ਼ਰੂਰ ਕਰਨ ਕਿਉਂਕਿ ਵੋਟ ਪਾਉਣਾ ਸਾਡਾ ਹੱਕ ਹੈ। ਉਨ੍ਹਾਂ ਮਾੜੇ ਅਨਸਰਾਂ ਨੂੰ ਤਾੜਨਾ ਕਰਦਿਆਂ ਹੋਇਆਂ ਕਿਹਾ ਕਿ ਅਗਰ ਕੋਈ ਨਗਰ ਕੌਂਸਲ ਦੀਆਂ ਚੋਣਾਂ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਉਸ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਲੋਂ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਚੋਣਾਂ ਵਾਲੇ ਦਿਨ ਪੁਲਿਸ ਨੂੰ ਆਪਣਾ ਬਣਦਾ ਸਹਿਯੋਗ ਜ਼ਰੂਰ ਦਿੱਤਾ ਜਾਵੇ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ