JALANDHAR WEATHER

ਨਗਰ ਨਿਗਮ ਚੋਣਾਂ ਕਾਰਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 26 ਮਈ ਦੀਆਂ ਪ੍ਰੀਖਿਆਵਾਂ ਕੀਤੀਆਂ ਮੁਲਤਵੀ

ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕੁਝ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਵਿਚ 26 ਮਈ ਨੂੰ ਹੋ ਰਹੀਆਂ ਸਥਾਨਕ ਸਰਕਾਰ ਚੋਣਾਂ ਕਾਰਨ ਰਾਜ ਭਰ ਵਿਚ ਚੋਣ ਡਿਊਟੀਆਂ ਅਤੇ ਪ੍ਰਸ਼ਾਸਕੀ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਯੂਨੀਵਰਸਿਟੀ ਦੇ ਪ੍ਰੋ. ਇੰਚਾਰਜ ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਯੂਨੀਵਰਸਿਟੀ ਨਾਲ ਸੰਬੰਧਿਤ ਪ੍ਰਾਪਤ ਕਾਲਜਾਂ, ਪ੍ਰਾਈਵੇਟ ਪ੍ਰਿਖਿਆਰਥੀਆਂ ਯੂਨੀਵਰਸਿਟੀ ਕੰਸਟੀਚੁਐਂਟ ਕਾਲਜਾਂ, ਐਸੋਸੀਏਟ ਸੰਸਥਾਵਾਂ ਦੀਆਂ ਮਿਤੀਆਂ 26 ਮਈ ਦੀਆਂ ਮੁਲਤਵੀ ਕੀਤੀਆਂ ਹਨ।

ਸਾਰੀਆਂ ਥਿਊਰੀ ਪ੍ਰੀਖਿਆਵਾਂ ਹੁਣ 11 ਜੂਨ 2026 ਵੀਰਵਾਰ ਨੂੰ ਹੋਣਗੀਆਂ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਮੇਨ ਕੈਂਪਸ ਅਤੇ ਰੀਜਨਲ ਕੈਂਪਸਾਂ ਦੀਆਂ ਮਿਤੀ 26 ਮਈ 2026 ਦੀਆਂ ਮੁਲਤਵੀ ਕੀਤੀਆਂ ਸਾਰੀਆਂ ਥਿਊਰੀ ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਸਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨਾਂ ਵਲੋਂ ਤਜਵੀਜ਼ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਪ੍ਰੀਖਿਆਵਾਂ ਦਾ ਸਮਾਂ ਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ ਅਤੇ ਇਹ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ਤੇ ਵੀ ਉਪਲੱਬਧ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ