JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲ ਦੀਆਂ ਵੋਟਾਂ ਲਈ 187 ਪੋਲਿੰਗ ਬੂਥ ਬਣਾਏ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਮਈ (ਰਣਜੀਤ ਸਿੰਘ ਢਿੱਲੋਂ) - 26 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ, ਸ੍ਰੀ ਮੁਕਤਸਰ ਸਾਹਿਬ ਦੇ 31 ਵਾਰਡਾਂ ਲਈ 85 ਪੋਲਿੰਗ ਬੂਥ, ਗਿੱਦੜਬਾਹਾ ਦੇ 19 ਵਾਰਡਾਂ ਲਈ 41 ਪੋਲਿੰਗ ਬੂਥ ਅਤੇ ਮਲੋਟ ਦੇ 27 ਵਾਰਡਾਂ ਦੇ 61 ਪੋਲਿੰਗ ਬੂਥ ਬਣਾਏ ਗਏ ਹਨ। ਇਸ ਤਰ੍ਹਾਂ ਕੁੱਲ ਜ਼ਿਲ੍ਹੇ ਵਿਚ ਤਿੰਨ ਨਗਰ ਕੌਂਸਲਾਂ ਦੀਆਂ ਵੋਟਾਂ ਲਈ 187 ਪੋਲਿੰਗ ਬੂਥ ਬਣਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਪੰਚਾਲ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ 177586 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਕਰਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ ਵਲੋਂ ਤਕਰੀਬਨ 1500 ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਦੇ ਮੱਦੇ ਨਜ਼ਰ ਤੈਨਾਤ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ