ਨਗਰ ਪੰਚਾਇਤ ਮਹਿਰਾਜ ਚੋਣਾਂ ਦੌਰਾਨ ਵਾਰਡ ਨੰਬਰ 6 ਅਤੇ ਬੂਥ ਨੰਬਰ 4 ’ਤੇ ਹੋਇਆ ਹੰਗਾਮਾ
ਮਹਿਰਾਜ 26 ਮਈ, (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਵਿਚੋਂ ਵਾਰਡ ਨੰਬਰ 2, 5 ਅਤੇ 8 ਵਿਚ ਆਮ ਆਦਮੀ ਪਾਰਟੀ ਪਹਿਲਾਂ ਹੀ ਜੇਤੂ ਰਹੀ ਸੀ, ਜਦਕਿ ਬਾਕੀ 10 ਵਾਰਡਾਂ ਲਈ ਵੋਟਿੰਗ ਜਾਰੀ ਹੈ। ਵਾਰਡ ਨੰਬਰ 6 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੋਲਿੰਗ ਬੂਥ ਨੂੰ ਨੇੜੇ ਤੋਂ ਦੂਰ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਆਗੂਆਂ ਵਿਚ ਤੂੰ-ਤੂੰ ਮੈਂ-ਮੈਂ ਹੋਈ। ਇਸ ਤੋਂ ਇਲਾਵਾ ਬੂਥ ਨੰਬਰ 4 ’ਤੇ ਜਾਲੀ ਵੋਟ ਪਾਉਣ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਵੀ ਤਿੱਖੀ ਬਹਿਸ ਹੋ ਗਈ।
ਦੋਵੇਂ ਧਿਰਾਂ ਵੱਲੋਂ ਇਕ-ਦੂਜੇ ’ਤੇ ਦੋਸ਼ ਲਗਾਏ ਗਏ, ਜਿਸ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਸੂਚਨਾ ਮਿਲਣ ’ਤੇ ਪੁਲਿਸ ਪ੍ਰਸ਼ਾਸਨ ਮੌਕੇ ’ਤੇ ਪਹੁੰਚਿਆ ਅਤੇ ਦੋਵੇਂ ਮਾਮਲਿਆਂ ਨੂੰ ਸ਼ਾਂਤੀਪੂਰਵਕ ਹੱਲ ਕਰਵਾ ਦਿੱਤਾ। ਪੁਲਿਸ ਵਲੋਂ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਪੂਰਾ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹੋਰ ਵਾਰਡਾਂ ਵਿੱਚ ਵੋਟਿੰਗ ਸ਼ਾਂਤੀਪੂਰਵਕ ਜਾਰੀ ਰਹੀ ਅਤੇ ਲੋਕਾਂ ਵਿੱਚ ਚੋਣਾਂ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਕਰੀਬ 40 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ।
;
;
;
;
;
;
;
;