ਨਗਰ ਕੌਂਸਲ ਪੱਟੀ ਚੋਣਾਂ: ਦੁਪਹਿਰ 2 ਵਜੇ ਤੱਕ 42.66 ਫੀਸਦੀ ਵੋਟਿੰਗ
ਪੱਟੀ, 26 ਮਈ ( ਖਹਿਰਾ, ਕਾਲੇਕੇ,ਚੋਹਲਾ,ਕੁੰਦਰਾ ) ਨਗਰ ਕੌਂਸਲ ਪੱਟੀ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਦੁਪਹਿਰ 2 ਵਜੇ ਤੱਕ ਸ਼ਹਿਰ ਦੀਆਂ 19 ਵਾਰਡਾਂ ਵਿੱਚ ਕੁੱਲ 42.66 ਫੀਸਦੀ ਵੋਟ ਪੋਲ ਹੋ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪੱਟੀ ਅਮਨਦੀਪ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਢੰਗ ਨਾਲ ਜਾਰੀ ਹੈ ਅਤੇ ਇੱਕਾ-ਦੁੱਕਾ ਵਾਰਦਾਤਾਂ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰ ਵਿੱਚ ਅਮਨ-ਸ਼ਾਂਤੀ ਨਾਲ ਵੋਟਾਂ ਪੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹਰ ਪੋਲਿੰਗ ਬੂਥ ‘ਤੇ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ। ਵੋਟਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਬੂਥਾਂ ‘ਤੇ ਲੋਕ ਲਾਈਨਾਂ ਵਿੱਚ ਖੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ।
;
;
;
;
;
;
;
;