ਡੇਰਾਬੱਸੀ ਦੁਪਹਿਰ 2 ਵਜੇ ਤੱਕ 40.37 ਫੀਸਦੀ ਮਤਦਾਨ ਦਰਜ, ਗਰਮੀ ਦੇ ਬਾਵਜੂਦ ਵੋਟਰਾਂ ਦੀਆਂ ਕਤਾਰਾਂ
ਡੇਰਾਬੱਸੀ, 26 ਮਈ (ਰਣਬੀਰ ਸਿੰਘ ਪੜ੍ਹੀ) ਲੋਕਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਡੇਰਾਬੱਸੀ ਵਿੱਚ ਵੋਟਿੰਗ ਦਾ ਅੰਕੜਾ ਲਗਾਤਾਰ ਉੱਪਰ ਵੱਲ ਜਾ ਰਿਹਾ ਹੈ ਅਤੇ ਦੁਪਹਿਰ ਤੋਂ ਬਾਅਦ ਵੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਬਰਕਰਾਰ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 2 ਵਜੇ ਤੱਕ ਹਲਕੇ ਵਿੱਚ 40.37 ਫੀਸਦੀ ਮਤਦਾਨ ਦਰਜ ਕੀਤਾ ਜਾ ਚੁੱਕਾ ਹੈ। ਤੇਜ਼ ਧੁੱਪ ਅਤੇ ਗਰਮੀ ਦੇ ਬਾਵਜੂਦ ਵੱਖ-ਵੱਖ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ, ਜਿੱਥੇ ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਵੱਲੋਂ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਬੜੇ ਚਾਅ ਨਾਲ ਹਿੱਸਾ ਲਿਆ ਜਾ ਰਿਹਾ ਹੈ।
;
;
;
;
;
;
;
;