ਬਰਨਾਲਾ ਦੇ ਵਾਰਡ ਨੰਬਰ 20 ਤੇ 21 ਦੇ ਬੂਥਾਂ ’ਤੇ ਹੋਇਆ ਜ਼ਬਰਦਸਤ ਹੰਗਾਮਾ
ਬਰਨਾਲਾ, 26 ਮਈ (ਗੁਰਪ੍ਰੀਤ ਸਿੰਘ ਲਾਡੀ)- ਨਗਰ ਨਿਗਮ ਬਰਨਾਲਾ ਵਿਖੇ ਹੋ ਰਹੀਆਂ ਚੋਣਾਂ ਵਿਚ ਵਿਰੋਧੀ ਧਿਰਾਂ ਵਲੋਂ ਪੁਲਿਸ ਵਲੋਂ ਸੱਤਾਧਾਰੀ ਧਿਰ ਦੀ ਸ਼ੈਅ ’ਤੇ ਸ਼ਰੇਆਮ ਧੱਕੇਸ਼ਾਹੀ ਕਰਨ ਅਤੇ ਉਨ੍ਹਾਂ ਦੇ ਪੋਲਿੰਗ ਏਜੰਟਾ ਬਾਹਰ ਕੱਢਣ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਨੂੰ ਲੈ ਕੇ ਵਾਰਡ ਨੰਬਰ 20 ਅਤੇ 21 ਦੇ ਸਰਕਾਰੀ ਸਕੂਲ ਜੁਮਲਾ ਮਾਲਕਾਨ ਸਥਿਤ ਪੋਲਿੰਗ ਬੂਥਾਂ ’ਦੇ ਬਾਹਰ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪੁਲਿਸ ਵਲੋਂ ਵਾਰਡ ਨੰਬਰ 20 ਅਤੇ 21 ਦੇ ਬੂਥਾਂ ਨੂੰ ਕੈਪਚਰ ਕਰ ਕੇ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਪੋਲਿੰਗ ਏਜੰਟਾਂ ਨੂੰ ਬਾਹਰ ਕੱਢ ਦਿੱਤਾ ਗਿਆ ਤਾਂ ਜੋ ਇਨ੍ਹਾਂ ਵਾਰਡਾਂ ਵਿਚ ਜਾਅਲੀ ਵੋਟਾਂ ਪਵਾਈਆਂ ਜਾ ਸਕਣ। ਇਸ ਮੌਕੇ ਹਾਜ਼ਰ ਬਹੁਤ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਆਮ ਆਦਮੀ ਪਾਰਟੀ, ਪੰਜਾਬ ਸਰਕਾਰ ਅਤੇ ਪ੍ਰਸ਼ਾਸ਼ਨ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ
;
;
;
;
;
;
;
;