ਦਿਨ ਦਿਹਾੜੇ ਕੁੱਝ ਔਰਤਾਂ ਵੱਲੋਂ ਚੋਰੀ ਕਰਦਿਆਂ ਦੀ ਵੀਡੀਓ ਹੋਈ ਵਾਇਰਲ
ਗੁਰੂਹਰਸਹਾਏ, 26 ਮਈ (ਕਪਿਲ ਕੰਧਾਰੀ)- ਸ਼ਹਿਰ ਦੇ ਮੇਨ ਬਾਜ਼ਾਰ ਨੇੜੇ ਇਕ ਗਲੀ ਵਿੱਚ ਸਥਿਤ ਨਰੂਲਾ ਹੋਟਲ ਵਿੱਚ ਦਿਨ ਦਿਹਾੜੇ ਚੋਰੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ ਨਰੂਲਾ ਹੋਟਲ ਜੋਕਿ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਹੋਇਆ ਹੈ। ਇਲਾਕੇ ਦੇ ਇਕ ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਕੁਝ ਔਰਤਾਂ ਨੂੰ ਹੋਟਲ ਦੇ ਬਾਹਰ ਲੱਗੇ ਏਸੀ ਦੇ ਸਮਾਨ ਨੂੰ ਉਤਾਰਣ ਦੀ ਕੋਸ਼ਿਸ਼ ਕਰਦੇ ਵੇਖਿਆ।
ਸ਼ੱਕ ਹੋਣ ’ਤੇ ਉਸ ਨੇ ਮੋਬਾਈਲ ਫੋਨ ਨਾਲ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਜਿਵੇਂ ਹੀ ਔਰਤਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੀ ਵੀਡੀਓ ਬਣ ਰਹੀ ਹੈ, ਉਹ ਤੁਰੰਤ ਮੌਕੇ ਤੋਂ ਫਰਾਰ ਹੋ ਗਈਆਂ।
ਬਾਜ਼ਾਰ ਦੇ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਔਰਤਾਂ ਪਹਿਲਾਂ ਵੀ ਬੰਦ ਪਏ ਹੋਟਲ ਅੰਦਰੋਂ ਸਮਾਨ ਚੋਰੀ ਕਰਨ ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਔਰਤਾਂ ਚੋਰੀ ਦੀ ਵਾਰਦਾਤ ਨੂੰ ਇਨੀ ਚਲਾਕੀ ਦੇ ਨਾਲ ਅੰਜਾਮ ਦਿੰਦੀਆਂ ਹਨ ਕਿ ਕਿਸੇ ਨੂੰ ਇਸ ਦੀ ਭਨਕ ਤੱਕ ਨਹੀਂ ਲੱਗਦੀ।
ਦੁਕਾਨਦਾਰਾਂ ਅਨੁਸਾਰ ਜੇਕਰ ਸਮੇਂ ਸਿਰ ਵੀਡੀਓ ਨਾ ਬਣਾਈ ਜਾਂਦੀ ਤਾਂ ਹੋਟਲ ਦੇ ਬਾਹਰ ਲੱਗਿਆ ਏਸੀ ਕੰਪ੍ਰੈਸ਼ਰ ਅਤੇ ਹੋਰ ਕੀਮਤੀ ਸਮਾਨ ਚੋਰੀ ਹੋ ਸਕਦਾ ਸੀ।
ਮੇਨ ਬਾਜ਼ਾਰ ਦੇ ਵਪਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਕੇ ਸੰਬੰਧਿਤ ਔਰਤਾਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
;
;
;
;
;
;
;
;
;