ਜੈਤੋ ਨਗਰ ਕੌਂਸਲ ਚੋਣਾਂ : ਕੋਟਕਪੂਰਾ ਚੌਕ ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਧਰਨਾ
ਜੈਤੋ, 26 ਮਈ (ਗੁਰਮੀਤਪਾਲ ਰੋੜੀਕਪੂਰਾ) - ਜੈਤੋ ਨਗਰ ਕੌਂਸਲ ਚੋਣਾਂ ਦੌਰਾਨ ਉਸ ਸਮੇਂ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਵਾਰਡ ਨੰਬਰ 5, 15 ਅਤੇ 16 ਵਿਚ ਝਪਟੇ ਅਤੇ ਧੱਕੇਸ਼ਾਹੀ ਦੀਆਂ ਘਟਨਾਵਾਂ ਸਾਹਮਣੇ ਆਈਆਂ। ਜਾਣਕਾਰੀ ਅਨੁਸਾਰ ਚੋਣਾਂ ਦੌਰਾਨ ਦੋ ਧਿਰਾਂ ਵਿਚਾਲੇ ਤਿੱਖੀ ਤਕਰਾਰ ਹੋ ਗਈ ਜੋ ਬਾਅਦ ਵਿਚ ਝੜਪ ਵਿਚ ਤਬਦੀਲ ਹੋ ਗਈ। ਇਸ ਦੌਰਾਨ ਇਕ ਵਿਅਕਤੀ ਦੇ ਸਿਰ ‘ਤੇ ਗੰਭੀਰ ਸੱਟ ਲੱਗਣ ਦੀ ਵੀ ਖ਼ਬਰ ਹੈ, ਜਿਸ ਕਾਰਨ ਇਲਾਕੇ ਵਿਚ ਕੁਝ ਸਮੇਂ ਲਈ ਹੜਕੰਪ ਮਚ ਗਿਆ।
ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਦਖ਼ਲ ਦਿੰਦਿਆਂ ਹਾਲਾਤਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਜਖ਼ਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰਾਂ ਵਿਚ ਤਣਾਅ ਦਾ ਮਾਹੌਲ ਬਣਿਆ ਰਿਹਾ।ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਅਤੇ ਵਰਕਰਾਂ ਵਲੋਂ ਜੈਤੋ ਦੇ ਕੋਟਕਪੂਰਾ ਚੌਕ ਵਿਖੇ ਧਰਨਾ ਲਗਾਇਆ ਗਿਆ। ਧਰਨਾਕਾਰੀਆਂ ਨੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਚੋਣ ਪ੍ਰਕਿਰਿਆ ਦੌਰਾਨ ਧੱਕੇਸ਼ਾਹੀ ਅਤੇ ਗੜਬੜ ਦੇ ਦੋਸ਼ ਲਗਾਏ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।ਧਰਨੇ ਦੌਰਾਨ ਕੋਟਕਪੂਰਾ ਚੌਕ ਵਿੱਚ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ।
;
;
;
;
;
;
;
;