ਭਵਾਨੀਗੜ੍ਹ ਦੇ 15 ਵਾਰਡਾਂ ਦੇ 23 ਬੂਥਾਂ ’ਤੇ 71.4 ਫ਼ੀਸਦੀ ਵੋਟਿੰਗ
ਭਵਾਨੀਗੜ੍ਹ, 26 ਮਈ, (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ) - ਸਥਾਨਕ ਸ਼ਹਿਰ ਵਿਖੇ ਨਗਰ ਕੌਂਸਲ ਦੀਆਂ ਚੋਣਾਂ ਦੀਆਂ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿਆ। ਪ੍ਰਾਪਤ ਕੀਤੀ ਜਾਣਕਾਰੀ ਸਥਾਨਕ ਸ਼ਹਿਰ ਦੇ 15 ਵਾਰਡਾਂ ਦੇ 23 ਬੂਥਾਂ ’ਤੇ ਵੋਟਾਂ ਦਾ ਕੰਮ ਸ਼ੁਰੂ ਹੁੰਦਿਆਂ ਹੀ ਅੱਤ ਦੀ ਗਰਮੀ ਵਿਚ ਲੋਕਾਂ ਵਲੋਂ ਲੰਮੀਆਂ ਕਤਾਰਾਂ ਲਗਾ ਕੇ ਆਪਣੇ ਪਸੰਦ ਦੇ ਉਮੀਦਵਾਰਾਂ ਨੂੰ ਵੋਟਾਂ ਪਾਈਆਂ। ਭਵਾਨੀਗੜ੍ਹ ਦੇ 15 ਵਾਰਡਾਂ ਤੋਂ 66 ਉਮੀਦਵਾਰ ਮੈਦਾਨ ਵਿਚ ਸਨ। ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਵਲੋਂ ਸਾਰੇ 15 ਵਾਰਡਾਂ ’ਤੇ ਭਾਜਪਾ 14 ਵਾਰਡਾਂ ’ਤੇ ਅਤੇ ਬਹੁਜਨ ਸਮਾਜ ਪਾਰਟੀ ਇਕ ਵਾਰਡ ’ਤੇ ਚੋਣ ਲੜ ਰਹੀ ਹੈ, ਜਦੋਂ ਕਿ 6 ਵਿਅਕਤੀ ਆਜ਼ਾਦ ਚੋਣ ਲੜ ਰਹੇ ਹਨ। ਅੱਜ ਵੋਟਾਂ ਦਾ ਕੰਮ ਸ਼ੁਰੂ ਹੁੰਦਿਆਂ ਹੀ ਵੋਟਰਾਂ ਦਿਲਚਸਪੀ ਦਿਖ਼ਾਉਂਦਿਆਂ ਸਵੇਰੇ ਤੋਂ ਹੀ ਲੰਮੀਆਂ ਕਤਾਰਾਂ ਵਿਚ ਲੱਗੇ ਕੇ ਵੋਟਾਂ ਪਾਈਆਂ। ਵੋਟਰਾਂ ਵਿਚ ਅਪਾਹਜ, ਬਿਮਾਰ ਅਤੇ ਬਜ਼ੁਰਗ ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਸਹਾਰਾ ਦੇ ਕੇ ਵੋਟ ਪਵਾਈ। ਵੋਟਰਾਂ ਵਿਚ ਪੂਰਾ ਉਤਸ਼ਾਹ ਦੇਖ਼ਣ ਨੂੰ ਮਿਲਿਆ, ਹਰ ਪਾਰਟੀ ਦੇ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜੋਰ ਲਗਾਇਆ ਜਾ ਰਿਹਾ ਸੀ। ਪੋਲਿੰਗ ਦੇ ਅਖ਼ੀਰ ਤੱਕ 15 ਵਾਰਡਾਂ ਦੀ 71.4 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ।
;
;
;
;
;
;
;
;