ਸੁਨਾਮ ਚ 70.97 ਫ਼ੀਸਦੀ ਹੋਈ ਪੋਲਿੰਗ
ਸੁਨਾਮ ਉਧਮ ਸਿੰਘ ਵਾਲਾ, 26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਸ਼ਾਮ ਤੱਕ 70.97 ਫ਼ੀਸਦੀ ਵੋਟਾਂ ਪੋਲ ਹੋਈਆਂ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਚੋਣਾਂ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜ਼ਿਕਰਯੋਗ ਹੈ ਕਿ ਪੈ ਰਹੀ ਅੱਤ ਦੀ ਗਰਮੀ ਦੇ ਬਾਵਜੂਦ ਵੋਟਰਾਂ ਵਿਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਲੈਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ। ਗਰਮੀ ਜ਼ਿਆਦਾ ਹੋਣ ਜਾਣ ਦੇ ਬਾਵਜੂਦ ਵੀ ਸਵੇਰੇ ਵੇਲੇ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭੀੜ ਵੀ ਵੇਖਣ ਨੂੰ ਮਿਲੀ।ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਇਸ ਲਈ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ।
;
;
;
;
;
;
;
;
;