ਬਠਿੰਡਾ 'ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ 'ਤੇ ਹਮਲਾ
ਬਠਿੰਡਾ, 26 ਮਈ (ਸੱਤਪਾਲ ਸਿੰਘ ਸਿਵੀਆਂ) - ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਦੌਰਾਨ ਸਮਾਪਤੀ ਮੌਕੇ ਸੱਤਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਮਰਥਕਾਂ ਵਿਚਕਾਰ ਖੂਨੀ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਵਰਕਰਾਂ ਸਮੇਤ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਉਪਰ ਹਮਲਾ ਹੋਇਆ ਹੈ। ਉਨ੍ਹਾਂ ਸਮੇਤ ਭਾਜਪਾ ਵਰਕਰਾਂ ਦੇ ਕੁਝ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਲਗਦਿਆਂ ਹੀ ਡੀ.ਆਈ.ਜੀ. ਅਤੇ ਜ਼ਿਲ੍ਹਾ ਪੁਲਿਸ ਮੁਖੀ ਭਾਰੀ ਪੁਲਿਸ ਬਲ ਨਾਲ ਮੌਕੇ 'ਤੇ ਪੁੱਜੇ। ਇਸ ਦੌਰਾਨ ਪੁਲਿਸ ਵਲੋਂ ਇਕੱਠ ਨੂੰ ਖਦੇੜ ਦਿੱਤਾ ਗਿਆ। ਘਟਨਾ ਸਥਾਨ 'ਤੇ ਮੌਜੂਦ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਿੰਗਲਾ ਦੇ ਸੱਟਾਂ ਲੱਗਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕੋਈ ਵੀ ਦੋਸ਼ੀ ਬਖਸਿਆ ਨਹੀਂ ਜਾਵੇਗਾ।
;
;
;
;
;
;
;
;
;